Home / Punjab / SGPC ਮੈਂਬਰ ਕਿਰਨਜੋਤ ਕੌਰ ਨੂੰ ਚੜ੍ਹਿਆ ਗੁੱਸਾ – ‘ਓਏ ਚਾਵਲਾ ਚੁੱਪ ਕਰ ਤੂੰ’

SGPC ਮੈਂਬਰ ਕਿਰਨਜੋਤ ਕੌਰ ਨੂੰ ਚੜ੍ਹਿਆ ਗੁੱਸਾ – ‘ਓਏ ਚਾਵਲਾ ਚੁੱਪ ਕਰ ਤੂੰ’

ਬੀਬੀ ਕਿਰਨਜੋਤ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਾਮਲੇ ਨੂੰ ਉਲਝਾਉਣ ਲਈ ਸ਼੍ਰੋਮਣੀ ਕਮੇਟੀ ਅਤੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਭੂਮਿਕਾ ‘ਤੇ ਉਂਗਲ ਚੁੱਕਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਬੀਤੇ ਸਮੇਂ ਵਿਚ ਕਿਰਦਾਰ ਨਿਭਾਇਆ ਹੈ ਉਸ ਨਾਲ ਸਿੱਖਾਂ ਦਾ ਸਿਰ ਦੇਸ਼ ਵਿਦੇਸ਼ ਵਿਚ ਨੀਵਾਂ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਲਾਪਤਾ ਮਾਮਲੇ ਦੀ ਰਿਪੋਰਟ ਜਨਤਕ ਕੀਤੀ ਜਾਵੇ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਪਾਵਨ ਸਰੂਪ ਮਾਮਲੇ ਦੀ ਪੜਤਾਲ ਰਿਪੋਰਟ ਸਾਰੇ ਸ਼੍ਰ੍ਰੋਮਣੀ ਕਮੇਟੀ ਮੈਂਬਰਾਂ ਨੂੰ ਮੁਹੱਈਆ ਕਰਵਾਉਣ ਦੀ ਮੰਗ ਕੀਤੀ।

ਸ: ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕੋਰੋਨਾ ਮਹਾਂਮਾਰੀ ਕਾਲ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਨਿਭਾਈ ਗਈ ਭੂਮਿਕਾ ਕਾਰਨ ਸਿੱਖ ਕੌਮ ਦਾ ਨਾਂਅ ਦੇਸ਼ ਵਿਦੇਸ਼ ਵਿਚ ਫਖ਼ਰ ਨਾਲ ਉੱਚਾ ਹੋਇਆ ਹੈ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਘਟਣ ਦੇ ਮਾਮਲੇ ਦੀ ਜ਼ਿੰਮੇਵਾਰੀ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਕਰਮਚਾਰੀਆਂ ‘ਤੇ ਮੜ੍ਹਦੇ ਕਿਹਾ ਕਿ ਕੁਝ ਮੈਂਬਰਾਂ ਅਤੇ ਕਰਮਚਾਰੀਆਂ ਦੀ ਅਣਗਹਿਲੀ ਕਾਰਨ ਸ਼੍ਰੋਮਣੀ ਕਮੇਟੀ ਦੀ ਭਰੋਸੇਯੋਗਤਾ ਨੂੰ ਸੱਟ ਵੱਜੀ ਹੈ।


ਲੁਧਿਆਣਾ ਤੋਂ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿ ਉਨ੍ਹਾਂ ਨੂੰ ਇਜਲਾਸ ਦੌਰਾਨ ਬੋਲਣ ਦਾ ਮੌਕਾ ਤਾਂ ਦਿੱਤਾ ਪਰ ਉਨ੍ਹਾਂ ਆਪਣੀ ਗੱਲ ਪੂਰੀ ਕਹਿਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ। ਉਨ੍ਹਾਂ ਕਿਹਾ ਉਹ ਮੀਡੀਆ ਦੇ ਮਾਧਿਅਮ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕਰਦੇ ਹਨ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਹੋਇਆ ਫਖ਼ਰ-ਏ-ਕੌਮ ਦਾ ਪੁਰਸਕਾਰ ਵਾਪਸ ਲਿਆ ਜਾਵੇ ।

ਸ਼੍ਰੋਮਣੀ ਕਮੇਟੀ ਦੇ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਬਜਟ ਇਜਲਾਸ ਦੌਰਾਨ ਵਿੱਤੀ ਵਰ੍ਹੇ 2019-20 ਦੇ 12.5 ਅਰਬ ਦੇ ਬਜਟ ਦੇ ਮੁਕਾਬਲੇ 18.51 ਪ੍ਰਤੀਸ਼ਤ ਘਾਟੇ ਨਾਲ ਸਾਲ 2020-21 ਲਈ ਸ਼੍ਰੋਮਣੀ ਕਮੇਟੀ ਦਾ 9 ਅਰਬ 81 ਕਰੋੜ 94 ਲੱਖ 80 ਹਜ਼ਾਰ 500 ਰੁਪਏ ਦਾ ਅਨੁਮਾਨਿਤ ਬਜਟ ਵਿਰੋੋਧੀ ਧਿਰਾਂ ਦੇ ਮੈਂਬਰਾਂ ਦੇ ਰੌਲੇ-ਰੱਪੇ ਉਪਰੰਤ ਸਰਬਸੰਮਤੀ ਨਾਲ ਜੈਕਾਰਿਆਂ ਦੀ ਗੂੰਜ ‘ਚ ਪਾਸ ਕੀਤਾ ਗਿਆ। ਇਹ ਸਾਲਾਨਾ ਬਜਟ ਇਜਲਾਸ ਪਹਿਲਾਂ 28 ਮਾਰਚ ਨੂੰ ਹੋਣਾ ਸੀ, ਪਰ ਕੋਰੋਨਾ ਸੰਕਟ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ ਤੇ ਜਨਰਲ ਇਜਲਾਸ ਦੀ ਪ੍ਰਵਾਨਗੀ ਦੀ ਆਸ ‘ਤੇ ਦੋ ਵਾਰ 90 -90 ਦਿਨਾਂ ਦੇ ਖਰਚਿਆਂ ਨੂੰ ਅੰਤ੍ਰਿੰਗ ਕਮੇਟੀ ਵਲੋਂ ਪ੍ਰ੍ਰਵਾਨਗੀ ਦਿੱਤੀ ਗਈ ਸੀ। ਇਸ ਸਾਲ ਦੇ ਬਜਟ ‘ਤੇ ਕੋਰੋਨਾ ਸੰਕਟ ਦਾ ਪਰਛਾਵਾਂ ਪ੍ਰਤੱਖ ਨਜ਼ਰ ਆਇਆ। ਇਸ ਸਾਲ ਦੇ ਬਜਟ ਵਿਚ ਆ ਰਹੀਆਂ ਸ਼ਤਾਬਦੀਆਂ ਮਨਾਉਣ ਲਈ 3 ਕਰੋੜ 45 ਲੱਖ 70 ਹਜ਼ਾਰ ਰੁਪਏ ਰਾਖਵੇਂ ਰੱਖੇ ਗਏ ਹਨ। ਬਜਟ ਇਜਲਾਸ ‘ਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਜਗਤਾਰ ਸਿੰਘ, ਗਿਆਨੀ ਰਘਬੀਰ ਸਿੰਘ ਤੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਸ਼ਾਮਿਲ ਸਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਦੇ ਬਜਟ ਪੇਸ਼ ਕਰਨ ਤੋਂ ਪਹਿਲਾਂ ਹੀ ਇਜਲਾਸ ਦੀ ਕਾਰਵਾਈ ਆਰੰਭ ਹੁੰਦਿਆਂ ਹੀ ਵਿਰੋਧੀ ਧਿਰਾਂ ਦੇ ਮੈਂਬਰਾਂ ਵਲੋਂ ਉਠ ਕੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ, ਜਿਸ ਕਾਰਨ ਕਾਫੀ ਸਮਾਂ ਰੌਲਾ-ਰੱਪਾ ਵੀ ਪੈਂਦਾ ਰਿਹਾ।

About admin

Check Also

Booked for hate speech, BJP leader’s security doubled after bail

The Punjab Police have doubled the security of a BJP leader who was booked earlier …

%d bloggers like this: