CM ਮਾਨ ਦੀ ਹੋਣ ਵਾਲੀ ਪਤਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ, ਟਵੀਟ ਕਰਕੇ ਕਿਸਦਾ ਕੀਤਾ ਧੰਨਵਾਦ

2185

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਚੰਡੀਗੜ੍ਹ ਵਿਖੇ ਵਿਆਹ ਕਰਨਗੇ। ਉਹ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ। ਇਸ ਖੁਸ਼ੀ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਾਮਲ ਹੋਣਗੇ। 48 ਸਾਲਾ ਭਗਵੰਤ ਮਾਨ ਕੱਲ੍ਹ ਵੀਰਵਾਰ ਨੂੰ ਵਿਆਹ ਕਰਵਾਉਣਗੇ।

Punjab Chief Minister BS Mann Weds Tomorrow, Arvind Kejriwal To Attend- Bhagwant Mann, the Chief Minister of Punjab, will marry will marry Gurpreet Kaur tomorrow in a small ceremony at his home.

ਮੁੱਖ ਮੰਤਰੀ ਭਗਵੰਤ ਮਾਨ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋ ਰਿਹਾ ਹੈ। ਇੱਕ ਛੋਟੇ ਜਿਹੇ ਨਿੱਜੀ ਸਮਾਰੋਹ ‘ਚ ਦੋਵੇਂ ਵਿਆਹ ਦੇ ਬੰਧਨ ‘ਚ ਬੱਝ ਜਾਣਗੇ। ਇਸ ਸਮਾਗਮ ਵਿੱਚ ਸਿਰਫ਼ ਪਰਿਵਾਰਕ ਮੈਂਬਰ ਹੀ ਸ਼ਾਮਲ ਹੋਣਗੇ।

ਡਾ: ਗੁਰਪ੍ਰੀਤ ਕੌਰ ਹਰਿਆਣਾ ਦੇ ਹਿਸਾਰ ਦੀ ਰਹਿਣ ਵਾਲੀ ਹੈ। ਉਹ ਭਗਵੰਤ ਮਾਨ ਨੂੰ ਪਿਛਲੇ ਡੇਢ ਸਾਲ ਤੋਂ ਜਾਣਦੀ ਹੈ। ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਲਈ ਦੂਜੀ ਲਾੜੀ ਨੂੰ ਉਨ੍ਹਾਂ ਦੀ ਮਾਂ ਅਤੇ ਭੈਣ ਨੇ ਪਸੰਦ ਕੀਤਾ ਹੈ। ਇਸ ਤੋਂ ਬਾਅਦ ਭਗਵੰਤ ਮਾਨ ਵੀ ਗੁਰਪ੍ਰੀਤ ਨੂੰ ਮਿਲੇ ਅਤੇ ਵਿਆਹ ਲਈ ਹਾਂ ਕਰ ਦਿੱਤੀ। ਹੁਣ ਦੋਵੇਂ ਸਾਦੇ ਸਮਾਰੋਹ ‘ਚ ਵਿਆਹ ਕਰਵਾ ਰਹੇ ਹਨ। ਗੁਰਪ੍ਰੀਤ ਭਗਵੰਤ ਮਾਨ ਤੋਂ 16 ਸਾਲ ਛੋਟੇ ਹਨ।

ਭਗਵੰਤ ਮਾਨ ਦੇ ਘਰ ਕਈ ਵਾਰ ਦੇਖਿਆ
ਡਾ: ਗੁਰਪ੍ਰੀਤ ਕੌਰ ਨੂੰ ਭਗਵੰਤ ਮਾਨ ਦੇ ਘਰ ਕਈ ਵਾਰ ਦੇਖਿਆ ਗਿਆ। ਉਸ ਨੂੰ ਭਗਵੰਤ ਮਾਨ ਦੇ ਸਹੁੰ ਚੁੱਕਣ ਤੋਂ ਲੈ ਕੇ ਉਨ੍ਹਾਂ ਦੀ ਚੋਣ ਤੱਕ ਵੀ ਦੇਖਿਆ ਗਿਆ ਪਰ ਕੋਈ ਚਰਚਾ ਨਹੀਂ ਹੋਈ , ਪਿਛਲੇ ਸਮੇਂ ਤੋਂ ਉਹ ਕਈ ਵਾਰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਆ ਚੁੱਕੇ ਹਨ ਅਤੇ ਭਗਵੰਤ ਮਾਨ ਦੇ ਘਰ ਆਉਂਦੇ-ਜਾਂਦੇ ਰਹਿੰਦੇ ਹਨ।

ਗੁਰਪ੍ਰੀਤ ਦੀ ਉਮਰ 32 ਸਾਲ ਅਤੇ ਭਗਵੰਤ ਮਾਨ 48 ਸਾਲ ਦੇ ਹਨ। ਭਾਵ ਗੁਰਪ੍ਰੀਤ ਕੌਰ ਭਗਵੰਤ ਮਾਨ ਤੋਂ 16 ਸਾਲ ਛੋਟੀ ਹੈ। ਉਹ ਇੱਕ ਸਧਾਰਨ ਪਰਿਵਾਰ ਤੋਂ ਹੈ ਅਤੇ ਉਸ ਤੋਂ ਦੋ ਹੋਰ ਭੈਣਾਂ ਵੱਡੀਆਂ ਹਨ। ਗੁਰਪ੍ਰੀਤ ਤੀਜੇ ਨੰਬਰ ‘ਤੇ ਹੈ।

ਭਗਵੰਤ ਮਾਨ ਅਤੇ ਗੁਰਪ੍ਰੀਤ ਦੇ ਵਿਆਹ ਨੂੰ ਇੰਨਾ ਗੁਪਤ ਰੱਖਿਆ ਗਿਆ ਸੀ ਕਿ ਕਿਸੇ ਨੂੰ ਪਤਾ ਹੀ ਨਹੀਂ ਸੀ। ਸੂਤਰਾਂ ਤੋਂ ਜਾਣਕਾਰੀ ਅਨੁਸਾਰ ਪਿਛਲੇ ਦਿਨਾਂ ਤੋਂ ਭਗਵੰਤ ਮਾਨ ਦੀ ਮਾਂ ਅਤੇ ਭੈਣ ਗੁਰਪ੍ਰੀਤ ਨਾਲ ਬਜ਼ਾਰ ‘ਚ ਖਰੀਦਦਾਰੀ ਕਰਦੀਆਂ ਨਜ਼ਰ ਆਈਆਂ ਪਰ ਕਿਸੇ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਦੋਵਾਂ ਦੇ ਵਿਆਹ ਬਾਰੇ ਕਿਸੇ ਨੂੰ ਵੀ ਪਤਾ ਨਹੀਂ ਲੱਗਣ ਦਿੱਤਾ ਗਿਆ। ਇਹ ਵੀ ਜਿਕਰਯੋਗ ਹੈ ਕਿ ਗੁਰਪ੍ਰੀਤ ਦੇ ਵਿਆਹ ਲਈ ਲਹਿੰਗਾ, ਸੂਟ, ਗਹਿਣੇ ਸਭ ਕੁਝ ਭਗਵੰਤ ਦੀ ਮਾਂ ਅਤੇ ਭੈਣ ਨੇ ਗੁਰਪ੍ਰੀਤ ਨਾਲ ਮਿਲ ਕੇ ਖਰੀਦਿਆ ਸੀ।

ਦੱਸ ਦੇਈਏ ਕਿ ਭਗਵੰਤ ਮਾਨ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਦਾ 6 ਸਾਲ ਪਹਿਲਾਂ ਤਲਾਕ ਹੋ ਗਿਆ ਸੀ। ਉਸ ਦੀ ਪਹਿਲੀ ਪਤਨੀ ਤੇ ਬੱਚੇ ਅਮਰੀਕਾ ਵਿੱਚ ਰਹਿੰਦੇ ਹਨ। ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਦੇ ਦੋਵੇਂ ਬੱਚੇ ਵੀ ਆਏ ਸਨ।


ਭਗਵੰਤ ਮਾਨ ਦਾ ਪਹਿਲਾ ਵਿਆਹ ਇੰਦਰਪ੍ਰੀਤ ਕੌਰ ਨਾਲ ਹੋਇਆ। ਸਾਲ 2015 ‘ਚ ਦੋਹਾਂ ਨੇ ਆਪਸੀ ਸਹਿਮਤੀ ਨਾਲ ਤਲਾਕ ਲੈ ਕੇ ਵੱਖ ਹੋਣ ਦਾ ਫੈਸਲਾ ਕੀਤਾ ਸੀ। ਤਲਾਕ ਤੋਂ ਬਾਅਦ ਇੰਦਰਪ੍ਰੀਤ ਦੋਵੇਂ ਬੱਚਿਆਂ ਨਾਲ ਅਮਰੀਕਾ ਚਲੀ ਗਈ। ਭਗਵੰਤ ਮਾਨ ਦੇ ਬੇਟੇ ਦਾ ਨਾਂ ਦਿਲਸ਼ਾਨ ਅਤੇ ਬੇਟੀ ਦਾ ਨਾਂ ਸੀਰਤ ਹੈ।

ਅਰਵਿੰਦ ਕੇਜਰੀਵਾਲ ਲਾੜਾ-ਲਾੜੀ ਨੂੰ ਅਸ਼ੀਰਵਾਦ ਦੇਣ ਲਈ ਪਹੁੰਚਣਗੇ।

ਪੇਸ਼ੇ ਵੱਜੋਂ ਡਾਕਟਰ ਗੁਰਪ੍ਰੀਤ ਕੌਰ ਉਨ੍ਹਾਂ ਦੇ ਜੀਵਨ ਸਾਥੀ ਹੋਣਗੇ। ਮੁੱਖ ਮੰਤਰੀ ਦੇ ਵਿਆਹ ਦਾ ਚੰਡੀਗੜ੍ਹ ਦੇ ਵਿੱਚ ਇਕ ਛੋਟਾ ਪ੍ਰੋਗਰਾਮ ਰੱਖਿਆ ਗਿਆ ਹੈ, ਸਮਾਗਮ ਵਿੱਚ ਪਰਿਵਾਰਕ ਮੈਂਬਰ ਹਿੱਸਾ ਲੈਣ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ।ਮੀਡੀਆ ਰਿਪੋਰਟ ਮੁਤਾਬਿਕ ਭਗਵੰਤ ਮਾਨ ਦੀ ਮਾਂ ਨੇ ਡਾਕਟਰ ਗੁਰਪ੍ਰੀਤ ਕੌਰ ਨੂੰ ਆਪਣੀ ਨੂੰਹ ਵਜੋਂ ਚੁਣਿਆ ਹੈ। ਮਾਨ ਦੀ ਭੈਣ ਅਤੇ ਮਾਂ ਦੋਵੇਂ ਚਾਹੁੰਦੇ ਸਨ ਕਿ ਮਾਨ ਦੁਬਾਰਾ ਵਿਆਹ ਦੇ ਬੰਧਨ ਵਿੱਚ ਬੱਝੇ ਅਤੇ ਦੋਵਾਂ ਨੇ ਲਾੜੀ ਦੀ ਚੋਣ ਕੀਤੀ।ਪੰਜਾਬ ਕਾਂਗਰਸ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ‘ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੀਆਂ ਦਿਲੋਂ ਵਧਾਈਆਂ. ਜਿਵੇਂ ਕਿ ਉਹ ਕੱਲ੍ਹ ਆਪਣੀ ਜ਼ਿੰਦਗੀ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਕਰਨਗੇ। ਅੱਗੇ ਤੋਂ ਖੁਸ਼ਹਾਲ ਅਤੇ ਖੁਸ਼ਹਾਲ ਵਿਆਹੁਤਾ ਜੀਵਨ ਲਈ ਸ਼ੁੱਭ ਕਾਮਨਾਵਾਂ।ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੇ ਸਾਲ ਪਹਿਲਾਂ ਆਪਣੀ ਪਹਿਲੀ ਪਤਨੀ ਇੰਤਰਪ੍ਰੀਤ ਕੌਰ ਨਾਲ ਤਲਾਕ ਹੋ ਗਿਆ ਸੀ ਅਤੇ ਉਹ ਆਪਣੇ ਦੋ ਬੱਚਿਆਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ। ਦੋਵੇਂ ਬੱਚੇ ਮਾਨ ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕਣ ਦੇ ਸਮਾਗਮ ਵਿੱਚ ਸ਼ਾਮਲ ਹੋਏ ਸਨ।ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ 2014 ਵਿੱਚ ਪਹਿਲੀ ਵਾਰ ਸੰਗਰੂਰ ਤੋਂ ਸੰਸਦ ਮੈਂਬਰ ਬਣੇ ਸਨ। ਫਿਰ ਉਨ੍ਹਾਂ ਦੀ ਪਤਨੀ ਇੰਦਰਜੀਤ ਕੌਰ ਵੀ ਉਨ੍ਹਾਂ ਦੇ ਪ੍ਰਚਾਰ ‘ਚ ਨਜ਼ਰ ਆਈ। ਹਾਲਾਂਕਿ 2015 ‘ਚ ਦੋਹਾਂ ਦਾ ਤਲਾਕ ਹੋ ਗਿਆ ਸੀ। ਭਗਵੰਤ ਮਾਨ 2019 ਵਿੱਚ ਸੰਗਰੂਰ ਤੋਂ ਵੀ ਚੋਣ ਜਿੱਤੇ ਸਨ। ਪਰ 2022 ਵਿੱਚ, ਉਹ ਪੰਜਾਬ ਵਿੱਚ ‘ਆਪ’ ਤੋਂ ਮੁੱਖ ਮੰਤਰੀ ਉਮੀਦਵਾਰ ਬਣੇ। ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਨੂੰ ਜ਼ਬਰਦਸਤ ਬਹੁਮਤ ਮਿਲਿਆ। ਭਗਵੰਤ ਮਾਨ ਨੇ 16 ਮਾਰਚ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।