Breaking News
Home / Sikh News / ਜਥੇਦਾਰ ਧਿਆਨ ਸਿੰਘ ਮੰਡ ਨੇ ਅਕਾਲ ਤਖ਼ਤ ਸਾਹਿਬ ‘ਤੇ ਮੰਗੀ ਮਾਫ਼ੀ

ਜਥੇਦਾਰ ਧਿਆਨ ਸਿੰਘ ਮੰਡ ਨੇ ਅਕਾਲ ਤਖ਼ਤ ਸਾਹਿਬ ‘ਤੇ ਮੰਗੀ ਮਾਫ਼ੀ

ਕੈਪਟਨ ਸਰਕਾਰ ਨੇ ਕੀਤਾ ਵਿਸ਼ਵਾਸਘਾਤ – ਧਿਆਨ ਸਿੰਘ ਮੰਡ

ਅਕਾਲ ਪੁਰਖ਼ ਬਰਗਾੜੀ ਮੋਰਚਾ ਖਤਮ ਕਰਨਾ ਵੱਡੀ ਭੁੱਲ ਸੀ ਸਾਨੂੰ ਮੁਆਫ਼ ਕਰ ਤੇ ਮੁੜ ਸ਼ੁਰੂ ਕਰਨ ਦੀ ਬਲ ਬਖ਼ਸ਼: ਮੰਡ ਵੱਲੋਂ ਅਕਾਲ ਤਖ਼ਤ ’ਤੇ ਅਰਦਾਸ

ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਚੁੱਕਣ ‘ਤੇ ਸ਼ਮਾਯਾਚਨਾ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ । ਇਸ ਦੌਰਾਨ ਗੱਲਬਾਤ ਕਰਦੇ ਭਾਈ ਮੰਡ ਨੇ ਕਿਹਾ ਕਿ ਸਰਕਾਰ ਵਲੋਂ ਵਿਸ਼ਵਾਸ ਦਿੱਤੇ ਜਾਣ ‘ਤੇ ਉਨ੍ਹਾਂ ਵਲੋਂ ਮੋਰਚਾ ਚੁੱਕਿਆ ਗਿਆ ਸੀ ਪਰ ਸਰਕਾਰ ਨੇ ਅਸਲ ‘ਚ ਵਿਸ਼ਵਾਸਘਾਤ ਕੀਤਾ।

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਅੱਜ ਅਕਾਲ ਤਖ਼ਤ ’ਤੇ ਖਿਮਾ ਯਾਚਨਾ ਲਈ ਅਰਦਾਸ ਕੀਤੀ ਹੈ ਕਿ ਬਰਗਾੜੀ ਮੋਰਚਾ ਖ਼ਤਮ ਕਰਨਾ ਉਨ੍ਹਾਂ ਦੀ ਵੱਡੀ ਭੁੱਲ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਦਿੱਤੇ ਭਰੋਸੇ ਦੇ ਝਾਂਸੇ ਵਿੱਚ ਆ ਕੇ ਉਨ੍ਹਾਂ ਕੋਲੋਂ ਇਹ ਭੁੱਲ ਹੋਈ। ਉਨ੍ਹਾਂ ਨੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਇਹ ਮੋਰਚਾ ਮੁੜ ਸ਼ੁਰੂ ਕਰਨ ਦੀ ਅਰਦਾਸ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਭਾਈ ਮੰਡ ਨੇ ਆਖਿਆ ਕਿ ਉਸ ਵੇਲੇ ਸਰਕਾਰ ਨੇ ਗੁਰੂ ਦੀ ਹਜ਼ੂਰੀ ਵਿਚ ਆ ਕੇ ਸੰਗਤ ਨੂੰ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਨੇ ਸਰਕਾਰ ਵਲੋਂ ਦਿੱਤੇ ਭਰੋਸੇ ਤੇ ਵਿਸ਼ਵਾਸ ਕੀਤਾ।

ਇਸ ਸਬੰਧ ਵਿਚ ਸਿੱਖ ਸ਼ਖ਼ਸੀਅਤਾਂ ਅਤੇ ਸੰਗਤ ਦੇ ਨਾਲ ਗੱਲਬਾਤ ਕਰ ਕੇ ਮੋਰਚੇ ਨੂੰ ਖਤਮ ਕੀਤਾ ਸੀ ਪਰ ਇਹ ਉਨ੍ਹਾਂ ਦੀ ਭੁੱਲ ਸੀ। ਉਨ੍ਹਾਂ ਕਿਹਾ ਕਿ ਬਾਅਦ ਵਿਚ ਪਤਾ ਲੱਗਾ ਕਿ ਸਰਕਾਰ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਦੇ ਨਾਲ ਰਲੀ ਹੋਈ ਸੀ। ਉਨ੍ਹਾਂ ਦੱਸਿਆ ਕਿ ਅੱਜ ਇੱਥੇ ਅਕਾਲ ਤਖ਼ਤ ਵਿਖੇ ਖਿਮਾ ਯਾਚਨਾ ਦੀ ਅਰਦਾਸ ਕੀਤੀ ਹੈ ਅਤੇ ਇਹ ਮੋਰਚਾ ਮੁੜ ਸ਼ੁਰੂ ਕਰਨ ਦੀ ਵੀ ਅਰਦਾਸ ਕੀਤੀ ਹੈ। ਉਹ ਇਸ ਸਬੰਧ ਵਿੱਚ ਦੇਸ਼ ਵਿਦੇਸ਼ ਦੀ ਸਿੱਖ ਸੰਗਤ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਇਸ ਸਬੰਧੀ ਅਗਲਾ ਫੈਸਲਾ ਕਰਨਗੇ। ਉਨ੍ਹਾਂ ਕਿਹਾ ਕਿ ਇਹ ਮੋਰਚਾ ਸ਼ਾਂਤਮਈ ਢੰਗ ਨਾਲ ਲਾਇਆ ਜਾਵੇਗਾ।

About admin

Check Also

ਰਵੀ ਸਿੰਘ ਖਾਲਸਾ ਏਡ ਨੇ ਮੰਗੀ ਮਾਫ਼ੀ – ਜਾਣੋ ਕਿਉਂ

ਰਵੀ ਸਿੰਘ ਖਾਲਸਾ ਏਡ ਨੇ ਸਿੱਧੂ ਮੂਸੇਵਾਲਾ ਦਾ ਗੀਤ 295 ਸਾਂਝਾ ਕਰਨ ਲਈ ਮੰਗੀ ਮਾਫ਼ੀ …

%d bloggers like this: