Breaking News
Home / Punjab / ਵੈਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਲਾਈ ਜਾਵੇ ਰੋਕ – ਬੀਬੀ ਜਗੀਰ ਕੌਰ

ਵੈਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਲਾਈ ਜਾਵੇ ਰੋਕ – ਬੀਬੀ ਜਗੀਰ ਕੌਰ

SGPC ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨ ਸ ਲ ਕੁ ਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈੱਬ ਸੀਰੀਜ਼ ‘ਗ੍ਰਹਿਣ’ ਜੋ 24 ਜੂਨ ਨੂੰ ਡਿਜਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ’ਤੇ ਤੁਰੰਤ ਰੋਕ ਲਗਾਉਣ ਲਈ ਕਿਹਾ ਗਿਆ। ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਸਮੇਂ ਦੇਸ਼ ਭਰ ਵਿਚ ਵਾਪਰੀਆਂ 1984 ਸਿੱਖ ਨ ਸਲ ਕੁ ਸ਼ੀ ਦੀਆਂ ਘਟਨਾਵਾਂ ਬਾਰੇ ‘ਗ੍ਰਹਿਣ’ ਨਾਂ ਦੀ ਵੈੱਬ ਸੀਰੀਜ਼ ਵਿੱਚ ਇੱਕ ਸਿੱਖ ਕਿਰਦਾਰ ਨੂੰ ਇਤ ਰਾਜ਼ ਯੋਗ ਢੰਗ ਨਾਲ ਦਿਖਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਵਿੱਚ ਸਿੱਖ ਨ ਸ ਲ ਕੁ ਸ਼ੀ ਦਾ ਦੋਸ਼ ਇਕ ਸਿੱਖ ਕਿਰਦਾਰ ਸਿਰ ਹੀ ਮੜ੍ਹਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਤੇ ਮਨਘੜਤ ਹੈ। ਉਨ੍ਹਾਂ ਕਿਹਾ ਕਿ ‘ਗ੍ਰਹਿਣ’ ਵੈੱਬ ਸੀਰੀਜ਼ ਦੇ ਨਿਰਮਾਤਾ ਅਜੇ ਜੀ ਰਾਏ ਅਤੇ ਡਿਜਨੀ+ਹਾਟਸਟਾਰ ਦੇ ਮੁਖੀ ਸੁਨੀਲ ਰਾਯਨ ਨੂੰ ਬੀਬੀ ਨਿਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਵੀ ਹਮਾਇਤ ਕਰਦੀ ਹੈ।

ਟਵਿੱਟਰ ‘ਤੇ ਸਿੱਖਾਂ ਖ਼ਿਲਾਫ ਚਲ ਰਹੇ ਕੂੜ ਪ੍ਰਚਾਰ ਨੂੰ ਤੁਰੰਤ ਬੰਦ ਕੀਤਾ ਜਾਵੇ- ਬੀਬੀ ਜਗੀਰ ਕੌਰ

About admin

Check Also

ਗੁਰਦਾਸ ਮਾਨ ਦੇ ਹੱਕ ’ਚ ਆਇਆ ਰਾਜਾ ਵੜਿੰਗ

ਗੁਰਦਾਸ ਮਾਨ ਦੇ ਹੱਕ ‘ਚ ਰਾਜਾ ਵੜਿੰਗ, ਬੋਲੇ ਰੱਦ ਕਰੋ ਕੈਪਟਨ ਸਾਹਿਬ ਪਰਚਾ..! ਬੀਤੇ ਦਿਨੀਂ …

%d bloggers like this: