ਅੰਮ੍ਰਿਤਸਰ: ਘਰਿੰਡਾ-ਹੁਸ਼ਿਆਰ ਨਗਰ ਸੜਕ ’ਤੇ ਪਿੰਡ ਭਕਨਾ ਨੇੜੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਦੇ ਮਾਰੇ ਜਾਣ ਦੀ ਖਬਰ ਹੈ।
ਸੂਤਰਾਂ ਮੁਤਾਬਕ ਇਸ ਮੁਕਾਬਲੇ ਵਿਚ ਮੂਸੇਵਾਲਾ ਨੂੰ ਮਾਰਨ ਵਾਲੇ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਮਾਰੇ ਗਏ ਹਨ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਹੈ। ਦੋ ਹੋਰ ਗੈਂਗਸਟਰ ਅੰਦਰ ਦੱਸੇ ਜਾ ਰਹੇ ਹਨ। ਗੋਲੀ ਲੱਗਣ ਕਾਰਨ ਇਕ ਪੱਤਰਕਾਰ ਵੀ ਜ਼ਖਮੀ ਹੋਇਆ ਹੈ।
ਪਿਛਲੇ ਕਰੀਬ 4 ਘੰਟਿਆਂ ਤੋਂ ਮੁਕਾਬਲਾ ਜਾਰੀ ਹੈ। ਗੈਂਗਸਟਰ ਲਗਾਤਾਰ ਫਾਇਰਿੰਗ ਕਰ ਰਹੇ ਹਨ। ਪਤਾ ਲੱਗਾ ਹੈ ਕਿ ਪੁਲਿਸ ਵੱਲੋਂ ਘਰ ਦੀ ਦੀਵਾਰ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਮਾਂਡੋ ਘਰ ਦੇ ਨੇੜੇ ਪਹੁੰਚ ਗਏ ਹਨ। ਹਾਲਾਤ ਦੱਸ ਰਹੇ ਹਨ ਕਿ ਕਿਸੇ ਵੇਲੇ ਵੀ ਪੁਲਿਸ ਘਰ ਉਤੇ ਹਮਲਾ ਕਰ ਸਕਦੀ ਹੈ।
ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਧੜੇ ਨਾਲ ਸਬੰਧਤ ਪੰਜਾਬ ਦੇ ਲੋੜੀਂਦੇ ਦੋ ਸ਼ਾਰਪ ਸ਼ੂਟਰਾਂ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਸਿੰਘ ਰੂਪਾ ਅੰਮ੍ਰਿਤਸਰ ਦੇ ਐਨਕਾਊਂਟਰ ਦੀ ਖਬਰ ਹੈ।
ਇਥੇ ਘਰਿੰਡਾ-ਹੁਸ਼ਿਆਰ ਨਗਰ ਸੜਕ ’ਤੇ ਪਿੰਡ ਭਕਨਾ ਨੇੜੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਂਗਸਟਰ ਮਾਰੇ ਜਾਣ ਦੀ ਖਬਰ ਹੈ। ਮੁਕਾਬਲੇ ਦੌਰਾਨ ਤਿੰਨ ਪੁਲਿਸ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਪੁਲਿਸ ਸੂਤਰਾਂ ਮੁਤਾਬਕ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।
ਪੁਲਿਸ ਨੇ ਪਿੰਡ ਵਿੱਚ ਆਉਣ-ਜਾਣ ਵਾਲੇ ਸਾਰੇ ਰਸਤੇ ਘੇਰੇ ਹੋਏ ਹਨ ਅਤੇ ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ ਚੱਲ ਰਹੀ ਹੈ। ਇਨ੍ਹਾਂ ਗੈਂਗਸਟਰਾਂ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ, ਜਿਨ੍ਹਾਂ ਵਿਚ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਸ਼ਾਮਲ ਹਨ। ਇਹ ਇਥੇ ਪਿੰਡ ਤੋਂ ਬਾਹਰ ਲੁਕੇ ਹੋਏ ਸਨ ਅਤੇ ਪੁਲਿਸ ਨੂੰ ਇਸ ਦੀ ਜਾਣਕਾਰੀ ਮਿਲੀ ਸੀ।
ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ: ਐਂਨਕਾਊਂਟਰ ‘ਚ ਦੋਵੇਂ ਗੈਂਗਸਟਰ ਮਾਰੇ ਗਏੇ, ਗੈਂਗਸਟਰ ਜਗਰੂਪ ਰੂਪਾ ਤੇ ਮਨਪ੍ਰੀਤ ਮੰਨੂ ਮਾਰੇ ਗਏ: ਸੂਤਰ #MoosewalaGangsterEncounter #amritsarpolice
ਮੂਸੇਵਾਲਾ ਦੇ ਕਾਤਲਾਂ ਦੇ ਐਨਕਾਊਂਟਰ ਦੀਆਂ LIVE ਤਸਵੀਰਾਂ !