ਝਾਰਖੰਡ ਦੀ ਸਾਬਕਾ ਰਾਜਪਾਲ ਤੇ ਆਦਿਵਾਸੀ ਨੇਤਾ ਦ੍ਰੌਪਦੀ ਮੁਰਮੂ ਦੇਸ਼ ਦੇ 15ਵੇਂ ਰਾਸ਼ਟਰਪਤੀ ਚੁਣੇ ਗਏ

1793

ਝਾਰਖੰਡ ਦੀ ਸਾਬਕਾ ਰਾਜਪਾਲ ਤੇ ਆਦਿਵਾਸੀ ਨੇਤਾ ਦ੍ਰੌਪਦੀ ਮੁਰਮੂ ਨੂੰ ਦੇਸ਼ ਦੇ 15ਵੇਂ ਰਾਸ਼ਟਰਪਤੀ ਚੁਣੇ ਗਏ ਹਨ। ਇਸ ਤਰ੍ਹਾਂ ਉਹ ਦੇਸ਼ ਦੇ ਪਹਿਲੇ ਆਦਿਵਾਸੀ ਮਹਿਲਾ ਰਾਸ਼ਟਰਪਤੀ ਬਣ ਗਏ ਹਨ।
ਭਾਰਤ ਦੇ ਸੱਤਾਧਾਰੀ ਗਠਜੋੜ ਐੱਨਡੀਏ ਦੀ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦ੍ਰੋਪਦੀ ਮੁਰਮੂ ਨੇ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਜਸਵੰਤ ਸਿਨਹਾ ਨੂੰ ਹਰਾਇਆ ਹੈ।

ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਪਈਆਂ ਵੋਟਾਂ ਦੀ ਗਿਣਤੀ ਦਾ ਤੀਜਾ ਗੇੜ ਖ਼ਤਮ ਹੋਣ ਤੱਕ ਉਨ੍ਹਾਂ ਨੇ 50 ਫੀਸਦੀ ਵੋਟਾਂ ਦਾ ਅੰਕੜਾ ਪਾਰ ਕਰ ਲਿਆ ਸੀ।ਰਾਸ਼ਟਰਪਤੀ ਦੀ ਚੋਣ ਹਾਰੇ ਜਸਵੰਤ ਸਿਨਹਾ ਨੇ ਇੱਕ ਟਵੀਟ ਰਾਹੀ ਦ੍ਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਚੋਣ ਜਿੱਤਣ ਦੀ ਵਧਾਈ ਦਿੱਤੀ ਹੈ।ਭਾਰਤ ਦੇ ਚੋਣ ਕਮਿਸ਼ਨ ਵਲੋਂ ਦੇਸ਼ ਦੇ ਰਾਸ਼ਟਰਪਤੀ ਦੀ ਚੋਣ ਨੂੰ ਲੈ ਕੇ ਐਲਾਨੀਆਂ ਤਾਰੀਖ਼ਾ ਮੁਤਾਬਕ 18 ਜੁਲਾਈ ਨੂੰ ਚੋਣ ਅਮਲ ਹੋਇਆ।18 ਜੁਲਾਈ ਨੂੰ ਦੇਸ਼ ਦੇ 15ਵੇਂ ਰਾਸ਼ਟਰਪਤੀ ਲਈ ਪੋਲਿੰਗ ਹੋਈ ਅਤੇ 21 ਜੁਲਾਈ ਨੂੰ ਚੋਣ ਨਤੀਜੇ ਦਾ ਐਲਾਨ ਕੀਤਾ ਗਿਆ।


ਐੱਨਡੀਏ ਵੱਲੋਂ ਝਾਰਖੰਡ ਦੀ ਸਾਬਕਾ ਰਾਜਪਾਲ ਦ੍ਰੌਪਦੀ ਮੁਰਮੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ।ਕਾਂਗਰਸ ਟੀਐਮਸੀ ਅਤੇ ਐੱਨਸੀਪੀ ਸਮੇਤ ਬਾਕੀ ਵਿਰੋਧੀ ਦਲਾਂ ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਯਸ਼ਵੰਤ ਸਿਨਹਾ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ।ਇਨ੍ਹਾਂ ਚੋਣਾਂ ਲਈ ਨਾਮਜ਼ਦਗੀ 29 ਜੂਨ ਤੱਕ ਹੋਈਆਂ ਸਨ।ਆਮ ਆਦਮੀ ਪਾਰਟੀ ਨੇ ਯਸ਼ਵੰਤ ਸਿਨਹਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦ੍ਰੌਪਦੀ ਮੁਰਮੂ ਦਾ ਸਮਰਥਨ ਕੀਤਾ।ਇਸ ਤਰ੍ਹਾਂ ਵਿਰੋਧੀ ਪਾਰਟੀਆਂ ਵਿਚੋਂ ਸ਼ਿਵ ਸੈਨਾ ਵੀ ਦ੍ਰੌਪਦੀ ਮੁਰਮੂ ਦੇ ਸਮਰਥਨ ਦਾ ਐਲਾਨ ਕੀਤਾ ਸੀ।

ਭਾਰਤ ਦੇ ਰਾਸ਼ਟਰਪਤੀ ਦੀ ਚੋਣ ਇਲੈਕਟੋਰਲ ਕਾਲਜ ਦੁਆਰਾ ਕੀਤੀ ਜਾਂਦੀ ਹੈ। ਇਸ ਦਾ ਹਿੱਸਾ ਹੁੰਦੇ ਹਨ ਲੋਕ ਸਭਾ, ਰਾਜ ਸਭਾ ਦੇ ਸੰਸਦ ਮੈਂਬਰ ਅਤੇ ਵਿਧਾਨ ਸਭਾ ਦੇ ਵਿਧਾਇਕ।ਵਿਧਾਨ ਪ੍ਰੀਸ਼ਦ ਦੇ ਮੈਂਬਰ ਇਸ ਦਾ ਹਿੱਸਾ ਨਹੀਂ ਹੁੰਦੇ। ਲੋਕ ਸਭਾ ਤੇ ਰਾਜ ਸਭਾ ਦੇ ਨਾਮਜ਼ਦ ਮੈਂਬਰ ਵੀ ਇਸ ਦਾ ਹਿੱਸਾ ਨਹੀਂ ਹੁੰਦੇ।ਇਨ੍ਹਾਂ ਚੋਣਾਂ ਵਿੱਚ ਹਰ ਮੈਂਬਰ ਦੇ ਵੋਟ ਦਾ ਵੱਖਰਾ ਵੱਖਰਾ ਮੁੱਲ ਹੁੰਦਾ ਹੈ। ਲੋਕ ਸਭਾ ਅਤੇ ਰਾਜ ਸਭਾ ਦੇ ਹਰ ਵੋਟ ਦਾ ਇੱਕੋ ਮੁੱਲ ਹੁੰਦਾ ਹੈ ਜਦੋਂ ਕਿ ਵਿਧਾਨ ਸਭਾ ਮੈਂਬਰ ਦੇ ਮਾਮਲੇ ਵਿੱਚ ਇਹ ਵੱਖਰਾ-ਵੱਖਰਾ ਹੁੰਦਾ ਹੈ।ਇਹ ਸੂਬੇ ਦੀ ਜਨਸੰਖਿਆ ਦੇ ਆਧਾਰ ‘ਤੇ ਤੈਅ ਕੀਤਾ ਜਾਂਦਾ ਹੈ।ਰਾਸ਼ਟਰਪਤੀ ਚੋਣਾਂ ਬਾਰੇ ਇੱਕ ਖਾਸ ਗੱਲ ਹੈ ਕਿ ਇਨ੍ਹਾਂ ਵਿੱਚ ਮਸ਼ੀਨ ਦੀ ਵਰਤੋਂ ਨਹੀਂ ਹੁੰਦੀ।ਭਾਰਤ ਦੇ ਸੰਵਿਧਾਨ ਵਿੱਚ ਇਸ ਬਾਰੇ ਕੋਈ ਜ਼ਿਕਰ ਨਹੀਂ ਹੈ।


ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੀਆਂ ਚੋਣਾਂ ਨੂੰ ਲੈ ਕੇ ਜੋ 1952 ਵਿੱਚ ਬਣਿਆ ਹੋਇਆ ਕਾਨੂੰਨ ਹੈ, ਉਸ ਵਿੱਚ ਵੀ ਇਸ ਬਾਰੇ ਕੋਈ ਜ਼ਿਕਰ ਨਹੀਂ ਹੈ।ਦਰਅਸਲ ਅਜਿਹੀ ਸਥਿਤੀ ਕਦੇ ਪੈਦਾ ਵੀ ਨਹੀਂ ਹੋਈ ਅਤੇ ਨਾ ਹੀ ਆਉਣ ਵਾਲੇ ਸਮੇਂ ਵਿੱਚ ਇਸ ਦੀ ਸੰਭਾਵਨਾ ਲੱਗਦੀ ਹੈ।ਭਾਰਤ ਦੇ ਸੰਵਿਧਾਨ ਮੁਤਾਬਕ ਰਾਸ਼ਟਰਪਤੀ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਉਹ ਦੁਬਾਰਾ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਲੜ ਸਕਦੇ ਹਨ।ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਉਹ ਆਪਣੇ ਰਾਜਨੀਤਕ ਜੀਵਨ ਵਿੱਚ ਰਹਿ ਸਕਦੇ ਹਨ।ਇਸ ਨਾਲ ਇਹ ਵੀ ਸੁਭਾਵਿਕ ਹੈ ਕਿ ਦੇਸ਼ ਦੇ ਸਭ ਤੋਂ ਉੱਚੇ ਅਹੁਦੇ ਉੱਤੇ ਰਹਿਣ ਤੋਂ ਬਾਅਦ ਰਾਸ਼ਟਰਪਤੀ ਸੰਸਦ, ਵਿਧਾਇਕ ਜਾਂ ਰਾਜਪਾਲ ਬਣਨਾ ਪਸੰਦ ਨਹੀਂ ਕਰਨਗੇ।ਭਾਰਤ ਵਿੱਚ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦੇ ਆਪਣੇ-ਆਪਣੇ ਅਧਿਕਾਰ ਖੇਤਰ ਹਨ।ਭਾਰਤ ਦੇ ਰਾਸ਼ਟਰਪਤੀ ਕੋਲ ਸ਼ਕਤੀਆਂ ਹੁੰਦੀਆਂ ਹਨ, ਜਿਸ ਨੂੰ ਆਪ ਜਾਂ ਆਪਣੇ ਅਧਿਕਾਰੀਆਂ ਰਾਹੀਂ ਵਰਤ ਸਕਦੇ ਹਨ।ਇਨ੍ਹਾਂ ਸ਼ਕਤੀਆਂ ਵਿੱਚ ਪ੍ਰਧਾਨ ਮੰਤਰੀ ਨਿਯੁਕਤ ਕਰਨਾ ਵੀ ਸ਼ਾਮਿਲ ਹੈ। ਭਾਰਤ ਵਿੱਚ ਕੋਈ ਵੀ ਬਿੱਲ ਉਨ੍ਹਾਂ ਦੀ ਮਨਜ਼ੂਰੀ ਤੋਂ ਬਿਨਾਂ ਕਾਨੂੰਨ ਨਹੀਂ ਬਣ ਸਕਦਾ।ਭਾਰਤ ਦੇ ਰਾਸ਼ਟਰਪਤੀ ਮਨੀ ਬਿਲ ਨੂੰ ਛੱਡ ਕੇ ਕਿਸੇ ਵੀ ਬਿੱਲ ਨੂੰ ਪੁਨਰ ਵਿਚਾਰ ਲਈ ਵਾਪਸ ਸੰਸਦ ਭੇਜ ਸਕਦੇ ਹਨ।ਰਾਸ਼ਟਰਪਤੀ ਫੌਜ ਦੇ ਮੁਖੀਆਂ ਨੂੰ ਵੀ ਨਿਯੁਕਤ ਕਰਦੇ ਹਨ।

ਭਾਰਤ ਦੇ ਰਾਸ਼ਟਰਪਤੀ ਦੀ ਚੋਣ ਲੜਨ ਲਈ ਭਾਰਤ ਦਾ ਨਾਗਰਿਕ ਹੋਣਾ ਜ਼ਰੂਰੀ ਹੈ। ਇਸ ਨਾਲ ਹੀ ਉਮੀਦਵਾਰ ਦੀ ਉਮਰ ਘੱਟ ਤੋਂ ਘੱਟ 35 ਸਾਲ ਹੋਣੀ ਚਾਹੀਦੀ ਹੈ।ਲੋਕ ਸਭਾ ਦਾ ਮੈਂਬਰ ਹੋਣ ਦੇ ਪਾਤਰਤਾ ਹੋਣੀ ਚਾਹੀਦੀ ਹੈ।ਇਸ ਦੇ ਨਾਲ ਹੀ ਇਲੈਕਟੋਰਲ ਕਾਲਜ ਦੇ 50 ਪ੍ਰਸਤਾਵਕਰਤਾ ਅਤੇ 50 ਸਮਰਥਨ ਕਰਨ ਵਾਲੇ ਵੀ ਹੋਣੇ ਚਾਹੀਦੇ ਹਨ।