ਗੈਂਗਸਟਰ ਗੋਲਡੀ ਬਰਾੜ ਦੇ ਦੋ ਕਰੀਬੀ ਗੈਂਗਸਟਰ ਭਾਰੀ ਅਸਲੇ ਸਣੇ ਕਾਬੂ, ਪੁਲਸ ਵਰਦੀ ਵੀ ਹੋਈ ਬਰਾਮਦ

221

ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗੈਂਗਸਟਰ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਨੂੰ ਇਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਬਠਿੰਡਾ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਉਨ੍ਹਾਂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਬਠਿੰਡਾ ਦੇ ਪਿੰਡ ਪਥਰਾਲਾ ਰਾਹੀਂ ਹਰਿਆਣਾ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਮਿਲੀਆਂ ਸਫ਼ਲਤਾਵਾਂ ਵਿਚ ਇਹ ਇਕ ਹੋਰ ਵੱਡੀ ਪ੍ਰਾਪਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ਼ ਕਿੱਟਾ ਵਾਸੀ ਪਿੰਡ ਭੈਣੀ ਅਤੇ ਹਰਦੀਪ ਸਿੰਘ ਉਰਫ਼ ਮਾਮਾ ਵਾਸੀ ਪਿੰਡ ਆਕਲੀਆਂ ਜਲਾਲ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਇਹ ਦੋਵੇਂ ਪੰਜਾਬ ਪੁਲਸ ਨੂੰ ਕਈ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿਚ ਲੋੜੀਂਦੇ ਹਨ।

ਪੁਲਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਸੱਤ ਪਿਸਤੌਲ (ਛੇ .32 ਬੋਰ ਅਤੇ ਇਕ .30 ਬੋਰ) ਸਮੇਤ ਗੋਲੀ ਸਿੱਕਾ ਅਤੇ ਏ.ਐੱਸ.ਆਈ ਰੈਂਕ ਦੀ ਪੁਲਸ ਵਰਦੀ ਵੀ ਬਰਾਮਦ ਕੀਤੀ ਹੈ। ਇਸਦੇ ਨਾਲ ਹੀ ਪੁਲਸ ਵੱਲੋਂ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ ਜਿਸਦੀ ਵਰਤੋਂ ਕਰਕੇ ਉਹ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਸਫ਼ਲਤਾ ਏ. ਜੀ. ਟੀ. ਐੱਫ. ਵੱਲੋਂ ਅੰਮ੍ਰਿਤਸਰ ਦੇ ਭਕਨਾ ਪਿੰਡ ਵਿਚ ਮੁਕਾਬਲੇ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋ ਕਾਤਲਾਂ ਨੂੰ ਮਾਰ ਮੁਕਾਉਣ ਦੇ ਕੁਝ ਦਿਨ ਬਾਅਦ ਹਾਸਲ ਹੋਈ ਹੈ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ, ਜੋ ਇਸ ਸਮੇਂ ਕੈਨੇਡਾ ਵਿਚ ਰਹਿ ਰਿਹਾ ਹੈ, ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਦੋ ਸਾਥੀਆਂ ਵੱਲੋਂ ਵੱਡੀ ਗਿਣਤੀ ਵਿਚ ਹਥਿਆਰ ਲੈ ਕੇ ਮੋਟਰਸਾਈਕਲ ’ਤੇ ਸੂਬੇ ਵਿਚੋਂ ਫਰਾਰ ਹੋਣ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਸੂਚਨਾ ਮਿਲਣ ’ਤੇ ਏ.ਜੀ.ਟੀ.ਐਫ ਨੇ ਬਠਿੰਡਾ ਪੁਲਸ ਨਾਲ ਮਿਲ ਕੇ ਪਿੰਡ ਪਥਰਾਲਾ ਦੀ ਲਿੰਕ ਸੜਕ ’ਤੇ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ ’ਤੇ ਜੈਸਲਮੇਰ ਵਿਖੇ ਰਾਜਸਥਾਨ ਦੇ ਗੈਂਗਸਟਰ ਕੈਲਾਸ਼ ਮੰਜੂ ਦੇ ਕਤਲ ਦੀ ਅਸਫਲ ਕੋਸ਼ਿਸ਼ ਕੀਤੀ ਸੀ ਜਦੋਂ ਉਹ ਜ਼ਮਾਨਤ ‘ਤੇ ਬਾਹਰ ਆਇਆ ਸੀ।ਗੋਲਡੀ ਬਰਾੜ ਦੇ 2 ਸਾਥੀ ਭਾਰੀ ਅਸਲੇ ਸਮੇਤ ਕਾਬੂ ! AGTF ਤੇ ਪੁਲਿਸ ਨੇ ਚਲਾਇਆ ਸਾਂਝਾ Operation #Bathinda #AGTF #Arrested #Accused #GoldyBrar #Canada #LawrenceBishnoi #SidhuMooseWala

ਇਸ ਤੋਂ ਇਲਾਵਾ ਡੀਜੀਪੀ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੇ ਗੈਂਗਸਟਰ ਸੁੱਖਾ ਦੁੱਨੇਕੇ ਦੇ ਤਿੰਨ ਸਾਥੀਆਂ ਡਾਗਰ, ਫਤਿਹ ਨਗਰ ਅਤੇ ਕੌਂਸਲ ਚੌਧਰੀ ਨੂੰ ਵੀ ਉਦੋਂ ਮਾਰਨ ਦੀ ਅਸਫਲ ਕੋਸ਼ਿਸ਼ ਕੀਤੀ ਸੀ, ਜਦੋਂ ਨਕੋਦਰ ਪੁਲਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ਵਿਚ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ। ਗ੍ਰਿਫ਼ਤਾਰ ਕੀਤੇ ਇਨ੍ਹਾਂ ਦੋ ਵਿਅਕਤੀਆਂ ਦੇ ਸਿੱਧੂ ਮੂਸੇਵਾਲਾ ਕਤਲ ਕੇਸ ਨਾਲ ਸਬੰਧਾਂ ਬਾਰੇ ਡੀ. ਜੀ. ਪੀ. ਨੇ ਕਿਹਾ ਕਿ ਪੁਲਸ ਇਸ ਪੱਖ ਤੋਂ ਵੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਐੱਫ. ਆਈ. ਆਰ. ਨੰ. 111 ਮਿਤੀ 25 ਜੁਲਾਈ 2022 ਨੂੰ ਅਸਲਾ ਐਕਟ ਦੀ ਧਾਰਾ 25 (1)ਏ/54/59 ਤਹਿਤ ਥਾਣਾ ਸੰਗਤ ਬਠਿੰਡਾ ਵਿਖੇ ਦਰਜ ਕੀਤੀ ਗਈ ਹੈ ਅਤੇ ਐੱਫ. ਆਈ. ਆਰ. ਵਿਚ ਭਾਰਤੀ ਦੰਡਾਵਲੀ (ਆਈ. ਪੀ. ਸੀ) ਦੀ ਧਾਰਾ 171 ਨੂੰ ਵੀ ਸ਼ਾਮਲ ਕੀਤਾ ਗਿਆ ਹੈ।

Vicky Middukhera ਤੇ Moosewala ਕਤਲ ‘ਚ ਵੱਡਾ ਖ਼ੁਲਾਸਾ ! ਵਿਦੇਸ਼ ਦੀ ਕਿਹੜੀ ਜੇਲ੍ਹ ‘ਚ ਰਚੀ ਸੀ ਸਾਜਿਸ਼ ? #Shagunpreet #VickyMiddukhera #SidhuMooseWala #PunjabPolice #BambihaGroup