ਬੇਅਦਬੀ ਮਾਮਲੇ ‘ਚ ਅਦਾਲਤ ਨੇ 3 ਡੇਰਾ ਪ੍ਰੇਮੀਆਂ ਨੂੰ ਸੁਣਾਈ ਸਜ਼ਾ

233

ਬੇਅਦਬੀ ਮਾਮਲੇ ‘ਚ ਅਦਾਲਤ ਨੇ 3 ਡੇਰਾ ਪ੍ਰੇਮੀਆਂ ਨੂੰ ਸੁਣਾਈ ਸਜ਼ਾ #BeadbiCase #moga #mogaupdates #mogacourt #latestnews

ਬੇਅਦਬੀ ਮਾਮਲੇ ‘ਚ ਮੋਗਾ ਦੀ ਅਦਾਲਤ ਵਲੋਂ 3 ਵਿਅਕਤੀਆਂ ਨੂੰ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਮੋਗਾ ਦੇ ਪਿੰਡ ਮਲਕੇ ‘ਚ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਬੇਅਦਬੀ ਮਾਮਲੇ ‘ਚ ਅੱਜ ਅਦਾਲਤ ਵਲੋਂ ਆਪਣਾ ਫੈਸਲਾ ਸੁਣਾਇਆ ਗਿਆ ਹੈ। ਜਾਣਕਾਰੀ ਅਨੁਸਾਰ 3 ਡੇਰਾ ਪ੍ਰੇਮੀਆਂ ਨੂੰ ਸਜ਼ਾ ਸੁਣਾਈ ਗਈ ਹੈ।

ਜਾਣਕਾਰੀ ਅਨੁਸਾਰ ਤਿੰਨੋਂ ਡੇਰਾ ਪ੍ਰੇਮੀਆਂ ਨੂੰ 3-3 ਸਾਲ ਦੀ ਸਜ਼ਾ ਸੁਜ਼ਾਈ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਨੂੰ 5-5 ਹਜ਼ਾਰ ਦਾ ਜ਼ੁਰਮਾਨਾ ਵੀ ਕੀਤਾ ਗਿਆ ਹੈ। ਅਕਾਲੀ ਸਰਕਾਰ ਵਲੋਂ ਬਣਾਈ ਗਈ SIT ਦੇ ਆਧਾਰ ‘ਤੇ ਇਹ ਫੈਸਲਾ ਸੁਣਾਇਆ ਗਿਆ ਹੈ। ਦੱਸ ਦਈਏ ਕਿ ਨਵੰਬਰ 2015 ‘ਚ ਇਸ ਬੇਅਦਬੀ ਮਾਮਲੇ ‘ਚ FIR ਦਰਜ ਹੋਈ ਸੀ।